ਧੁੰਦ ਦਾ ਕਹਿਰ! ਆਪਸ ‘ਚ ਟਕਰਾਈਆਂ 10 ਗੱਡੀਆਂ, ਕਈ ਲੋਕ ਜ਼ਖ਼ਮੀ

Share on Social Media

ਪੰਜਾਬ ਭਰ ਵਿੱਚ ਧੁੰਦ ਦਾ ਕਹਿਰ ਵੇਖਣ ਨੂੰ ਮਿਲਿਆ। ਜਲੰਧਰ-ਅੰਮ੍ਰਿਤਸਰ ਮੁੱਖ ਮਾਰਗ ‘ਤੇ ਸਥਿਤ ਕਸਬਾ ਬਿਆਸ ਦੇ ਪੁਲ ‘ਤੇ ਧੁੰਦ ਕਾਰਨ ਆਪਸ ਵਿੱਚ 10 ਦੇ ਕਰੀਬ ਗੱਡੀਆਂ ਟਕਰਾ ਗਈਆਂ। ਟਕਰਾਏ ਵਾਹਨਾਂ ਦਾ ਭਾਰੀ ਨੁਕਸਾਨ ਹੋ ਗਿਆ। ਪੁਲਿਸ ਮੁਤਾਬਕ ਇਹ ਹਾਦਸਾ ਸੰਘਣੀ ਧੁੰਦ ਕਾਰਨ ਵਾਪਰਿਆ ਹੈ।

ਇਸ ਹਾਦਸੇ ਵਿੱਚ ਵਾਹਨਾਂ ਨੂੰ ਨੁਕਸਾਨ ਪਹੁੰਚਣ ਦੇ ਨਾਲ ਹੀ ਕਈ ਲੋਕ ਜ਼ਖ਼ਮੀ ਹੋ ਗਏ। ਕਈਆਂ ਨੂੰ ਬਿਆਸ ਦੇ ਮਹਾਰਾਜ ਸਾਵਣ ਸਿੰਘ ਚੈਰੀਟੇਬਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸੂਚਨਾ ਮਿਲਦੇ ਹੀ ਥਾਣਾ ਬਿਆਸ ਦੀ ਪੁਲਿਸ ਤੇ ਹਾਈਵੇ ਪੁਲਿਸ ਮੌਕੇ ‘ਤੇ ਪਹੁੰਚ ਗਈ ਪੁਲਿਸ ਨੇ ਟ੍ਰੈਫਿਕ ਨੂੰ ਚੱਲਦਾ ਕਰਨ ਲਈ ਰਿਕਵਰੀ ਵੈਨਾਂ ਨਾਲ ਵਾਹਨਾਂ ਨੂੰ ਸੜਕ ਤੋਂ ਹਟਾਇਆ।ਇਸੇ ਤਰ੍ਹਾਂ ਜਲੰਧਰ ‘ਚ ਧਨੋਵਾਲੀ ਫਾਟਕ ਨੇੜੇ ਜ਼ਬਰਦਸਤ ਸੜਕ ਹਾਦਸਾ ਹੋਇਆ। ਇਸ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ ‘ਚ 4 ਹੋਰ ਲੋਕ ਜ਼ਖਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਹਾਸਲ ਜਾਣਕਾਰੀ ਹੈ ਕਿ ਬ੍ਰੇਜ਼ਾ ਕਾਰ ਵਿੱਚ 4 ਨੌਜਵਾਨ ਜਲੰਧਰ ਵੱਲ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਮਿੰਨੀ ਟਰੱਕ ਨਾਲ ਟਕਰਾ ਗਈ। ਇਸ ਵਿੱਚ ਮਿੰਨੀ ਟਰੱਕ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬ੍ਰੇਜ਼ਾ ‘ਚ ਸਵਾਰ ਚਾਰ ਲੋਕ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਚਾਰੇ ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਰਾਮਾ ਮੰਡੀ ਦੇ ਹਸਪਤਾਲ ‘ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।